
ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਣ ਤਕਰੀਬਨ ਦੋ ਮਹੀਨੇ ਬਾਕੀ ਹਨ। ਸਾਰੀਆਂ ਪਾਰਟੀਆਂ ਆਪਣੇ ਪਾਲੇ ਨੂੰ ਮਜਬੂਤ ਕਰਨ ਵਿੱਚ ਲੱਗੀ ਹੋਈਆਂ ਹਨ। ਇਕ ਪਾਸੇ ਬਹੁਤ ਸਾਰੇ ਨੇਤਾ ਅਤੇ ਵਿਧਾਇਕ ਪਾਰਟੀ ਬਦਲਦੇ ਦਿਖਾਈ ਦੇ ਰਹੇ ਹਨ, ਦੂਜੇ ਪਾਸੇ ਫਿਲਮੀ ਸਿਤਾਰੇ ਵੀ ਰਾਜਨੀਤੀ ਵਿੱਚ ਆ ਰਹੇ ਹਨ। ਇਸ ਕੜੀ ਵਿੱਚ ਅਦਾਕਾਰ ਯਸ਼ ਦਾਸਗੁਪਤਾ ਦਾ ਨਾਮ ਵੀ ਸ਼ਾਮਲ ਹੈ, ਜੋ ਕੁੱਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਇਆ ਸੀ। ਭਾਜਪਾ ਵਿੱਚ ਸ਼ਾਮਲ ਹੋਣ, ਭਵਿੱਖ ਦੀਆਂ ਯੋਜਨਾਵਾਂ ਅਤੇ ਨੌਜਵਾਨਾਂ ਨੂੰ ਸੰਦੇਸ਼ ਦੇਣ ਵਰਗੇ ਵੱਖ-ਵੱਖ ਮੁੱਦਿਆਂ ਉੱਤੇ ਯਸ਼ ਦਾਸਗੁਪਤਾ ਨੇ ਵਿਸਥਾਰ ਵਿੱਚ ਗੱਲ ਕੀਤੀ ਹੈ। ਇੱਕ ਵਿਸ਼ੇਸ਼ ਇੰਟਰਵਿਉ ਵਿੱਚ, ਉਨ੍ਹਾਂ ਨੇ ਚੋਣਾਂ ਦੌਰਾਨ ਵਰਤੇ ਗਏ ਨਾਅਰਿਆਂ ਦੇ ਸੰਦਰਭ ਵਿੱਚ ਕਿਹਾ ਕਿ ਬੰਗਾਲੀ ਵਿੱਚ ਇੱਕ ਨਾਅਰਾ ‘ਖੇਲਾ ਹੋਬੇ’ ਹੈ ਜਿਸਦਾ ਅਰਥ ਹੈ ਕਿ ਖੇਡ ਹੋਵੇਗੀ।
ਕੋਲਕਾਤਾ: ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸ ਸਬੰਧ ਵਿੱਚ ਤ੍ਰਿਣਮੂਲ ਕਾਂਗਰਸ ਦੇ ਸਾਰੇ ਨੇਤਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਅਦਾਕਾਰ ਯਸ਼ ਦਾਸਗੁਪਤਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੁੰਦੇ ਸਾਰ ਹੀ ਉਨ੍ਹਾਂ ਕਿਹਾ ਕਿ ਉਹ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਹੈ, ਪਰ ਉਸਨੇ ਪਾਰਟੀ ‘ਤੇ ਅੰਤਮ ਫੈਸਲਾ ਛੱਡ ਦਿੱਤਾ ਹੈ।
ਯਸ਼ ਦਾਸਗੁਪਤਾ ਨੇ ਕਿਹਾ ਕਿ ਮੈਂ ਚੋਣਾਂ ਲੜਨ ਲਈ ਤਿਆਰ ਹਾਂ, ਪਰ ਪਾਰਟੀ ਇਸ ‘ਤੇ ਅੰਤਮ ਫੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਜੇ ਅਸੀਂ ਰਾਜ ਅਤੇ ਦੇਸ਼ ਵਿੱਚ ਤਬਦੀਲੀ ਲਿਆਉਣਾ ਚਾਹੁੰਦੇ ਹਾਂ ਤਾਂ ਅਸੀਂ ਅਜਿਹੀ ਪ੍ਰਣਾਲੀ ਤੋਂ ਬਾਹਰ ਰਹਿ ਕੇ ਕੁੱਝ ਨਹੀਂ ਕਰ ਸਕਦੇ। ਦਾਸਗੁਪਤਾ ਨੇ ਕਿਹਾ ਕਿ ਸਾਨੂੰ ਸਿਸਟਮ ਵਿੱਚ ਬਣੇ ਰਹਿਣਾ ਹੈ। ਯਸ਼ ਦਾਸਗੁਪਤਾ ਨੇ ਕਿਹਾ ਕਿ ਚੋਣ ਵਿੱਚ ਸ਼ਾਮਲ ਹੋਣ ਦਾ ਇਹ ਸਹੀ ਸਮਾਂ ਹੈ। ਅਦਾਕਾਰ ਤੋਂ ਸਿਆਸਤਦਾਨ ਬਣੇ ਯਸ਼ ਦਾਸਗੁਪਤਾ ਨੇ ਕਿਹਾ ਕਿ ਰਾਜ ਵਿੱਚ ਬੇਰੁਜ਼ਗਾਰੀ ਹੈ।
ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਦੇ ਸਵਾਲ 'ਤੇ ਯਸ਼ ਦਾਸਗੁਪਤਾ ਨੇ ਕਿਹਾ ਕਿ ਮੇਰੇ ਖਿਆਲ ਵਿੱਚ ਤਬਦੀਲੀ ਲਿਆਉਣ ਅਤੇ ਰਾਜਨੀਤੀ ਵਿੱਚ ਸ਼ਾਮਲ ਹੋਣ ਲਈ ਪਹਿਲ ਕਰਨ ਦਾ ਇਹ ਸਹੀ ਸਮਾਂ ਹੈ।
ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨੁਸਰਤ ਨਾਲ ਉਸ ਦੀ ਦੋਸਤੀ ਨਾਲ ਜੁੜੇ ਸਵਾਲ 'ਤੇ ਯਸ਼ ਨੇ ਕਿਹਾ ਕਿ ਦੋਵੇਂ ਆਪਣੇ-ਆਪਣੇ ਰੰਗਾਂ ਵਿੱਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਕਿ ਸਾਰੇ ਲੋਕ ਹਮੇਸ਼ਾਂ ਇਕ ਮਾਰਗ ‘ਤੇ ਚੱਲਣ।
ਅਦਾਕਾਰ ਯਸ਼ ਦਾਸਗੁਪਤਾ ਨੇ ਕਿਹਾ ਕਿ ਬੰਗਾਲ ਵਿੱਚ ਕੋਈ ਨੌਕਰੀ ਨਹੀਂ ਹੈ। ਨੌਜਵਾਨ ਰੁਜ਼ਗਾਰ ਲਈ ਕਿਸੇ ਹੋਰ ਰਾਜ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਕਾਰਨ ਬੰਗਾਲ ਦੂਜੇ ਰਾਜਾਂ ਤੋਂ ਪਛੜ ਗਿਆ ਹੈ। ਦਾਸਗੁਪਤਾ ਨੇ ਕਿਹਾ ਕਿ ਉਹ ਕੰਮ ਅਤੇ ਰਾਜਨੀਤੀ ਵਿਚਾਲੇ ਸੰਤੁਲਨ ਕਾਇਮ ਰੱਖਣਗੇ। ਇਸ ਲਈ ਕੋਈ ਸਮੱਸਿਆ ਨਹੀਂ ਹੋਵੇਗੀ।
ਭਾਜਪਾ ਦੀ ਵੱਲੋਂ ਮਿਲੇ ਕਈ ਖਾਸ ਸੰਦੇਸ਼ ਨੂੰ ਲੈ ਕੇ ਇੱਕ ਸਵਾਲ ਦੇ ਜਵਾਬ ਵਿੱਚ ਯਸ਼ ਨੇ ਕਿਹਾ ਕਿ ਹਾਲ ਹੀ ਵਿੱਚ ਉਹ ਅਮਿਤ ਸ਼ਾਹ ਨੂੰ ਮਿਲੇ ਸੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਡਰਨ ਦੀ ਕੋਈ ਗੱਲ ਨਹੀਂ ਹੈ ਅਤੇ ਮੈਂ ਸੁਤੰਤਰ ਤੌਰ 'ਤੇ ਕੰਮ ਕਰ ਸਕਦਾ ਹਾਂ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਸਾਨ ਜਥੇਬੰਦੀਆਂ ਨਾਰਾਜ਼...
ਮਹੱਤਵਪੂਰਣ ਗੱਲ ਇਹ ਹੈ ਕਿ ਇਸ ਸਾਲ ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਣ ਜਾ ਰਹੀਆਂ ਹਨ।
ਸਾਲ 2016 ਦੀਆਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ, ਸੱਤਾਧਾਰੀ ਟੀਐਮਸੀ ਨੇ 211 ਸੀਟਾਂ ਜਿੱਤੀਆਂ ਸਨ ਅਤੇ ਭਾਜਪਾ ਨੇ 3 ਸੀਟਾਂ ਜਿੱਤੀਆਂ ਸੀ। 294 ਮੈਂਬਰੀ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਕਾਂਗਰਸ 44 ਸੀਟਾਂ 'ਤੇ ਜਿੱਤ ਹਾਸਲ ਕਰਨ ਵਿੱਚ ਸਫਲ ਰਹੀ ਸੀ, ਜਦਕਿ ਵਾਮ ਮੋਰਚੇ ਨੂੰ 33 ਸੀਟਾਂ ਜਿੱਤੀਆਂ ਸੀ।
ਮਹੱਤਵਪੂਰਣ ਗੱਲ ਇਹ ਹੈ ਕਿ ਸਾਲ 2019 ਦੀਆਂ ਆਮ ਚੋਣਾਂ ਵਿੱਚ 18 ਲੋਕ ਸਭਾ ਸੀਟਾਂ ਜਿੱਤਣ ਤੋਂ ਬਾਅਦ ਭਾਜਪਾ ਰਾਜ ਵਿੱਚ ਇੱਕ ਮਜ਼ਬੂਤ ਦਾਅਵੇਦਾਰ ਵਜੋਂ ਉੱਭਰੀ ਹੈ।