
ਗੰਦੇ ਪਾਣੀ ਦੀ ਨਿਕਾਸੀ ਅਤੇ ਪਾਣੀ ਨੂੰ ਸਾਫ਼ ਕਰਕੇ ਵਰਤਣ ਯੋਗ ਅਤੇ ਜ਼ਮੀਨਾਂ ਨੂੰ ਪਾਣੀ ਦੇਣ ਦੇ ਲਈ ਝੁਨੀਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਮੋਫਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਦੂਲਗੜ੍ਹ ਹਲਕੇ ਦੇ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣ ਦੇ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ।
ਮਾਨਸਾ: ਗੰਦੇ ਪਾਣੀ ਦੀ ਨਿਕਾਸੀ ਅਤੇ ਪਾਣੀ ਨੂੰ ਸਾਫ਼ ਕਰਕੇ ਵਰਤਣ ਯੋਗ ਅਤੇ ਜ਼ਮੀਨਾਂ ਨੂੰ ਪਾਣੀ ਦੇਣ ਦੇ ਲਈ ਝੁਨੀਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਮੋਫਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਦੂਲਗੜ੍ਹ ਹਲਕੇ ਦੇ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣ ਦੇ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਵੱਲੋਂ ਵੀ ਉਨ੍ਹਾਂ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਿੰਡਾਂ ‘ਚ ਗੰਦੇ ਪਾਣੀ ਵਾਲੇ ਛੱਪੜਾਂ ‘ਚੋਂ ਪਾਣੀ ਦੀ ਨਿਕਾਸੀ ਬਾਹਰੀ ਖੇਤਾਂ ਨੂੰ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਵਿਚ ਗੰਦਾ ਪਾਣੀ ਜਮ੍ਹਾਂ ਨਾ ਹੋਵੇ ਅਤੇ ਲੋਕ ਬੀਮਾਰੀਆਂ ਤੋਂ ਬਚ ਸਕਣ। ਉੱਥੇ ਹੀ ਖੇਤੀ ਫਸਲਾਂ ਨੂੰ ਵੀ ਇਸ ਪਾਣੀ ਦਾ ਫ਼ਾਇਦਾ ਮਿਲੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਸਰਦੂਲਗੜ੍ਹ ਅਤੇ ਪੂਰੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਨੂੰ ਸੁੰਦਰ ਬਣਾਉਣ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸਦੇ ਲਈ ਪੰਚਾਇਤਾਂ ਵੱਲੋਂ ਵੀ ਜ਼ਿਲ੍ਹਾ ਪ੍ਰੀਸ਼ਦ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਦੀ ਸਹੀ ਵਰਤੋਂ ਕੀਤੀ ਜਾ ਰਹੀ।