ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਗੁੰਡਾਗਰਦੀ ਕਰ ਕੇ ਨਗਰ ਨਿਗਮ ਚੋਣਾਂ ਲੜੀਆਂ ਗਈਆਂ ਜਿਸ ਨਾਲ ਲੋਕਤੰਤਰ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਇਸ ਦਾ ਜਵਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ 'ਚ ਕਮਲ ਖਿਲੇਗਾ ਇਹ ਅਟੱਲ ਹੈ।
ਬਿਲਾਸਪੁਰ(ਹਿਮਾਚਲ ਪ੍ਰਦੇਸ਼): ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੱਛਮੀ ਬੰਗਾਲ ਅਤੇ ਪੰਜਾਬ ਅੰਦਰ ਹੋਈਆਂ ਚੋਣਾਂ ਮੌਕੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਜਦੋਂ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਕ ਨਹੀਂ ਭਰਨ ਦਿੱਤੀਆਂ ਗਈਆਂ। ਇਹ ਲੋਕਤੰਤਰ ਦੀ ਹੱਤਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਹੁਣ ਸਵੱਛ ਅਤੇ ਸਵਸਥ ਲੋਕਤੰਤਰ ਦੀ ਮੰਗ ਕਰ ਰਹੀ ਹੈ।
ਅਨੁਰਾਮ ਠਾਕੁਰ ਨੇ ਕਿਹਾ ਤਿ ਮਮਤਾ ਸਰਕਾਰ ਵਿੱਚ ਕਤਲ ਅਤੇ ਹਿੰਸਾ ਦੀਆਂ ਘਟਨਾਵਾਂ ਹੁੰਦੀਆਂ ਆ ਰਹੀਆਂ ਹਨ। ਬੰਗਾਲ ਦੇ ਲੋਕ ਭ੍ਰਿਸ਼ਟਾਚਾਰ ਤੋਂ ਮੁਕਤੀ ਚਾਹੁੰਦੇ ਹਨ ਜਿਸ ਦਾ ਜਵਾਬ ਹੁਣ ਅਸੀ ਨਹੀਂ ਬਲਕਿ ਉਥੋਂ ਦੀ ਜਨਤਾ ਦੇਵੇਗੀ।
ਅਨੁਰਾਗ ਠਾਕੁਰ ਨੇ ਕਾਂਗਰਸ ਉਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਨੇ ਭਾਜਪਾ ਸਮੇਤ ਹੋਰਨਾਂ ਦਲਾਂ ਦੇ ਉਮੀਦਵਾਰਾਂ ਨੂੰ ਡਰਾ ਧਮਕਾ ਕੇ ਲੋਕਤੰਤਰ ਦਾ ਕਤਲ ਕੀਤਾ ਹੈ ਪਰ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਲੋਕਤੰਤਰ ਦਾ ਕਤਲ ਨਹੀਂ ਹੋਣ ਦੇਵੇਗੀ।
ਇਹ ਵੀ ਪੜ੍ਹੋ: ਪੈਟਰੋਲ ਕੀਮਤਾਂ 'ਚ ਵਾਧਾ ਕਰਕੇ ਮੂੰਹ 'ਤੇ ਤਾਲਾ ਲਗਾਈ ਬੈਠੀ ਹੈ ਭਾਜਪਾ: ਜਾਖੜ