
ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਠਿਕਾਣਿਆਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਅੱਤਵਾਦੀਆਂ ਦੇ ਠਿਕਾਣਿਆਂ ਤੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਸ੍ਰੀਨਗਰ: ਐਤਵਾਰ ਨੂੰ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਤਵਾਦੀਆਂ ਦੇ ਲੁੱਕਣ ਵਾਲੇ ਠਿਕਾਣਿਆਂ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ ਬਾਰੂਦ ਦਾ ਇੱਕ ਨਗਦ ਰੁਪਏ ਬਰਾਮਦ ਕੀਤੇ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਪ੍ਰਸਿੱਧ ਰੈਸਟੋਰੈਂਟ ਦੇ ਮਾਲਕ ਦੇ ਪੁੱਤਰ 'ਤੇ ਹੋਏ ਹਮਲੇ ਦੇ ਕਥਿਤ ਸਾਜ਼ਿਸ਼ਕਰਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਜ਼ਖੀਰਾ ਬਰਾਮਦ ਹੋਇਆ ਸੀ।ਅਧਿਕਾਰੀ ਨੇ ਦੱਸਿਆ ਕਿ ਕ੍ਰਿਸ਼ਨਾ ਰੈਸਟੋਰੈਂਟ ਹਮਲੇ ਦੇ ਸਾਜਿਸ਼ਕਰਤਾ ਦੀ ਗ੍ਰਿਫ਼ਤਾਰੀ ਮਗਰੋਂ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅਨੰਤਨਾਗ ਦੇ ਜੰਗਲਾਂ 'ਚ ਅੱਤਵਾਦੀਆਂ ਦੇ ਲੁੱਕੇ ਹੋਣ ਦਾ ਪਰਦਾਫਾਸ਼ ਕੀਤਾ।
ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ 'ਚ ਉਸ ਦੀ ਜੁਰਮ 'ਚ ਸ਼ਮੂਲੀਅਤ ਸਾਬਤ ਕਰਨ ਲਈ ਤਿੰਨAK-56 ਰਾਈਫਲਾਂ, 2 ਚੀਨ ਦੀਆਂ ਪਿਸਤੌਲ, 2 ਗ੍ਰੇਨੇਡ, 1 ਦੂਰਬੀਨ, 1 AK ਰਾਈਫਲ ਅਤੇ 1 ਪਿਸਤੌਲ ਮੈਗਜ਼ੀਨ ਅਤੇ ਹੋਰ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਦੁਰਗਨਾਗ ਖੇਤਰ ਵਿੱਚ ਸਥਿਤ ਪ੍ਰਸਿੱਧ ਕ੍ਰਿਸ਼ਨਾ ਰੈਸਟੋਰੈਂਟ ਦੇ ਮਾਲਕ ਦੇ ਪੁੱਤਰ ‘ਤੇ ਬੁੱਧਵਾਰ ਨੂੰ ਹੋਏ ਹਮਲੇ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।