
ਅੰਮ੍ਰਿਤਸਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਨੇ ਖੁਦਕੁਸ਼ੀ ਕੀਤੀ ਜਾਂ ਫੇਰ ਇਸ ਦਾ ਕਤਲ ਕੀਤਾ ਗਿਆ। ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ: ਅੰਮ੍ਰਿਤਸਰ-ਬਟਾਲਾ ਰੋਡ ’ਤੇ ਖੜ੍ਹੇ ਟਰੱਕ ’ਚ ਡਰਾਈਵਰ ਵੱਲੋਂ ਡਾਲੇ ਵਿੱਚ ਪੌੜੀ ਲਗਾ ਕੇ ਖੁਦਕੁਸ਼ੀ ਕਰ ਲਈ ਗਈ। ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਲਾਕਾ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਨੇ ਖੁਦਕੁਸ਼ੀ ਕੀਤੀ ਜਾਂ ਫੇਰ ਇਸ ਦਾ ਕਤਲ ਕੀਤਾ ਗਿਆ। ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਹ ਟਰੱਕ ਸੁੰਨਸਾਨ ਜਗ੍ਹਾ ਉੱਤੇ ਖੜ੍ਹਾ ਸੀ ਅਤੇ ਹੁਣ ਇਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ ਹੈ। ਫਿਲਹਾਲ 174 ਦੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਅਤੇ ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲੇ ’ਚ ਅਗਲੀ ਕਾਰਵਾਈ ਕੀਤੀ ਜਾਵੇਗੀ।