
ਬਰਨਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਬਰਨਾਲਾ ਪੁਲਿਸ ਦੇ ਸੀਆਈਏ ਸਟਾਫ਼ ਵੱਲੋਂ ਇੱਕ ਨਸ਼ਾ ਤਸਕਰ ਗਿਰੋਹ ਨੂੰ ਕਾਬੁੂ ਕੀਤਾ ਗਿਆ ਹੈ। ਇਸ ਗਿਰੋਹ ਤੋਂ ਪੁਲਿਸ ਨੇ 2 ਲੱਖ 75 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ ਹਨ।
ਬਰਨਾਲਾ : ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਬਰਨਾਲਾ ਪੁਲਿਸ ਦੇ ਸੀਆਈਏ ਸਟਾਫ਼ ਵਲੋਂ ਇੱਕ ਨਸ਼ਾ ਤਸਕਰ ਗਿਰੋਹ ਨੂੰ ਕਾਬੁੂ ਕੀਤਾ ਗਿਆ ਹੈ। ਇਸ ਗਿਰੋਹ ਤੋਂ ਪੁਲਿਸ ਨੇ 2 ਲੱਖ 75 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਸ ਮਾਮਲੇ ਵਿੱਚ ਹੁਣ ਤੱਕ 5 ਨਸ਼ਾ ਤਸਕਰਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਗੱਲ ਆਖੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਪੁਲਿਸ ਦੇ ਡੀਐਸਪੀ ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਛਾਪੇਮਾਰੀ ਕਰਕੇ ਇੱਕ ਔਰਤ ਅਤੇ ਇੱਕ ਵਿਅਕਤੀ ਤੋਂ 10050 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ। ਜਿਸਦੀ ਅੱਗੇ ਜਾਂਚ ਦੌਰਾਨ ਇਸ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ ਹੋ ਸਕਿਆ ਹੈ। ਇਸ ਮਾਮਲੇ ਵਿੱਚ 2 ਗੱਡੀਆਂ ਸਮੇਤ ਤਿੰਨ ਹੋਰ ਨਸ਼ਾ ਤਸਕਰ ਕਾਬੁੂ ਕੀਤੇ ਗਏ ਹਨ। ਪੁਲਿਸ ਵਲੋਂ ਕਾਬੂ ਕੀਤੇ ਨਸ਼ਾ ਤਸਕਰਾਂ ਵਿਰੁੱਧ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੂੰ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜਿਸ ਕਰਕੇ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ ਮੰਤਰੀ ਮੰਡਲ ਵੱਲੋਂ ਸਾਰੇ ਪਿੰਡਾਂ ਵਿੱਚ ‘ਮਿਸ਼ਨ ਲਾਲ ਲਕੀਰ’ ਨੂੰ ਮਿਲੀ ਮਨਜ਼ੂਰੀ