ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਐਸਜੀਪੀਸੀ ਨੇ ਕਰਵਾਇਆ ਵਿਸ਼ਾਲ ਧਾਰਮਿਕ ਸਮਾਗਮ
ਤਸਵੀਰ

ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਐਸਜੀਪੀਸੀ ਵੱਲੋਂ ਪਿੰਡ ਗੋਧਰਪੁਰ ’ਚ ਪਿਛਲੇ ਦੋ ਦਿਨਾਂ ਤੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

ਗੁਰਦਾਸਪੁਰ: ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਐਸਜੀਪੀਸੀ ਵੱਲੋਂ ਪਿੰਡ ਗੋਧਰਪੁਰ ’ਚ ਪਿਛਲੇ ਦੋ ਦਿਨਾਂ ਤੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਐਤਵਾਰ ਨੂੰ ਤੀਸਰੇ ਅਤੇ ਅਖਰੀ ਦਿਨ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਸਿੱਖ ਸੰਗਤ ਸ਼ਾਮਲ ਹੋਈ।

'ਜਥੇ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਸਿੱਖ ਕਦੇ ਨਹੀਂ ਭੁੱਲਣਗੇ'

ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਐਸਜੀਪੀਸੀ ਨੇ ਕਰਵਾਇਆ ਵਿਸ਼ਾਲ ਧਾਰਮਿਕ ਸਮਾਗਮ

ਇਸ ਦੇ ਨਾਲ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਨਨਕਾਣਾ ਸਾਕੇ ਦੇ ਇਤਿਹਾਸ ਨੂੰ ਯਾਦ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਇਸ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਤੋਂ ਸਿੱਖ ਜਥੇ ਨੂੰ ਰੋਕਣ ਤੇ ਰੋਸ ਜ਼ਹਿਰ ਕਰਦਿਆਂ ਕਿਹਾ ਕਿ ਜਿਵੇ ਨਨਕਾਣਾ ਸਾਕਾ ਨੂੰ ਸਿੱਖ ਕੌਮ ਨਹੀਂ ਭੁੱਲ ਸਕਦੀ ਉਥੇ ਹੀ ਕੇਂਦਰ ਵਲੋਂ ਸਿੱਖਾਂ ਦੇ ਇਸ ਜਥੇ ਨੂੰ ਰੋਕਣ ਦੇ ਦਿੱਤੇ ਫੈਸਲੇ ਨੂੰ ਵੀ ਸਿੱਖ ਕਦੇ ਨਹੀਂ ਭੁੱਲ ਸਕਦੇ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਕਿ ਅੱਜ ਦੇਸ਼ ’ਤੇ ਰਾਜ ਕਰ ਰਹੀ ਸਰਕਾਰ ਘੱਟ ਗਿਣਤੀ ਕੌਮਾਂ ਮੁਸਲਿਮ ਅਤੇ ਸਿੱਖਾਂ ਨੂੰ ਦਬਾ ਰਹੀ ਹੈ।

ਕੇਂਦਰ ਦੀ ਭਾਜਪਾ ਸਰਕਾਰ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ

ਇਸ ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਅੱਜ ਸਿੱਖਾਂ ਲਈ ਇਹ ਸ਼ਤਾਬਦੀ ਬਹੁਤ ਵੱਡਾ ਦਿਨ ਸੀ। ਅੱਜ ਦੇ ਦਿਹਾੜੇ ’ਤੇ ਪਾਕਿਸਤਾਨ ’ਚ ਸਿੱਖ ਸੰਗਤ ਦੇ 750 ਲੋਕਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ’ਚ ਨਨਕਾਣਾ ਸਾਹਿਬ ਸ਼ਹੀਦਾਂ ਦੀ ਦਿਤੀ ਸ਼ਹਾਦਤ ਨੂੰ ਨਤਮਸਤਕ ਹੋਣਾ ਸੀ। ਪਰ ਕੇਂਦਰ ਸਰਕਾਰ ਵੱਲੋਂ ਇਸ ਜਥੇ ਨੂੰ ਰੋਕ ਕੇ ਕੇਂਦਰ ’ਚ ਬੈਠੀ ਭਾਜਪਾ ਸਰਕਾਰ ਨੇ ਸਿੱਖਾਂ ਦੀ ਧਾਰਮਿਕ ਭਾਵਨਾ ਨੂੰ ਸੱਟ ਮਾਰੀ ਹੈ।

    About us Privacy Policy
    Terms & Conditions Contact us

    • ETV
    • ETV
    • ETV
    • ETV

    Copyright © 2021 Ushodaya Enterprises Pvt. Ltd., All Rights Reserved.
    ETV

    INSTALL APP

    ETV

    CHANGE STATE

    ETV

    SEARCH

    ETV

    MORE

      • About us
      • Privacy Policy
      • Terms & Conditions
      • Contact us
      • Feedback

      Copyright © 2021 Ushodaya Enterprises Pvt. Ltd., All Rights Reserved.