ਯੂਥ ਡਿਵੈਲਪਮੈਂਟ ਬੋਰਡ ਨੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ
Breaking

ਅੱਜ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਥੇ ਇਲਾਕੇ ਦੇ ਯੂਥ ਕਲੱਬ ਤੇ ਕਾਲਜਾਂ ਨਾਲ ਸਬੰਧਤ ਵਿਦਿਆਰਥੀ ਨੂੰ ਸਪਰਟਸ ਕਿੱਟਾਂ ਵੰਡੀਆਂ ਗਈਆਂ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿੱਲ ਨੇ ਸ਼ਿਰਕਤ ਕੀਤੀ।

ਲੁਧਿਆਣਾ: ਅੱਜ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਥੇ ਇਲਾਕੇ ਦੇ ਯੂਥ ਕਲੱਬ ਤੇ ਕਾਲਜਾਂ ਨਾਲ ਸਬੰਧਤ ਵਿਦਿਆਰਥੀ ਨੂੰ ਸਪਰਟਸ ਕਿੱਟਾਂ ਵੰਡੀਆਂ ਗਈਆਂ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਰਿਟਾਇਰਡ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ ਨੇ ਸ਼ਿਰਕਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਚਲਾਈ ਜਾ ਰਹੀ ਹੈ ਉਸੇ ਦੇ ਤਹਿਤ ਇਹ ਸਪੋਰਟਸ ਕਿੱਟਾਂ ਨੌਜਵਾਨਾਂ ਨੂੰ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਉਹ ਖੇਡਾਂ ਵੱਲ ਆਕਰਸ਼ਿਤ ਹੋ ਸਕਣ।

ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ

ਇਸ ਸਮਾਗਮ 'ਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਣੇ ਕਈ ਕਾਰੋਬਾਰੀਆਂ ਨੇ ਵੀ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਇਸ ਮੌਕੇ ਟੀਐੱਸ ਸ਼ੇਰਗਿੱਲ ਨੇ ਕਿਹਾ ਕਿ ਇਹ ਇੱਕ ਚੰਗਾ ਉਪਰਾਲਾ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ। ਇਸ ਨਾਲ ਪੰਜਾਬ ਦੇ ਨੌਜਵਾਨ ਖੇਡਾਂ ਵੱਲ ਲੱਗਣਗੇ ਅਤੇ ਵੱਧ ਤੋਂ ਵੱਧ ਆਪਣੇ ਦੇਸ਼ ਦੇ ਲਈ ਖੇਡਾਂ ਵਿੱਚ ਹਿੱਸਾ ਲੈਣਗੇ।

ਦੂਜੇ ਪਾਸੇ ਇਹ ਕਿੱਟਾਂ ਹਾਸਲ ਕਰਨ ਵਾਲੇ ਨੌਜਵਾਨਾਂ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਉਪਰਾਲੇ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਲੱਗਣ ਦਾ ਉਤਸ਼ਾਹ ਮਿਲੇਗਾ ਅਤੇ ਨਸ਼ਿਆਂ ਤੋਂ ਵੀ ਨੌਜਵਾਨ ਦੂਰ ਰਹਿਣਗੇ।

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ 'ਤੇ ਅਕਾਲੀ ਦਲ ਕਰ ਰਿਹੈ ਰਾਜਨੀਤੀ: ਡਾ. ਵੇਰਕਾ

    About us Privacy Policy
    Terms & Conditions Contact us

    • ETV
    • ETV
    • ETV
    • ETV

    Copyright © 2021 Ushodaya Enterprises Pvt. Ltd., All Rights Reserved.
    ETV

    INSTALL APP

    ETV

    CHANGE STATE

    ETV

    SEARCH

    ETV

    MORE

      • About us
      • Privacy Policy
      • Terms & Conditions
      • Contact us
      • Feedback

      Copyright © 2021 Ushodaya Enterprises Pvt. Ltd., All Rights Reserved.