
ਕੋਰੋਨਾ ਮਹਾਂਮਾਰੀ ਦੀ ਦੂਜੇ ਦੌਰ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਇੱਕ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਜ਼ਿਲ੍ਹੇ ’ਚ ਬਾਹਰੀ ਜਿਲ੍ਹਿਆਂ ਅਤੇ ਸੂਬਿਆਂ ਦੇ ਨਾਲੋਂ ਕੋਰੋਨਾ ਦੇ ਦੂਜੇ ਦੌਰ ਦਾ ਅਸਰ ਘੱਟ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਅਪੀਲ ਕੀਤੀ ਜਾ ਰਹੀ ਹੈ।
ਪਠਾਨਕੋਟ: ਕੋਰੋਨਾ ਮਹਾਂਮਾਰੀ ਦੀ ਦੂਜੇ ਦੌਰ ਨੂੰ ਦੇਖਦੇ ਹੋਏ ਕਈ ਸੂਬਿਆਂ ’ਚ ਮੁੜ ਤੋਂ ਕਰਫਿਉ ਲਗਾ ਦਿੱਤਾ ਗਿਆ ਹੈ। ਇਸ ਨੂੰ ਵੇਖਦੇ ਹੋਏ ਹੁਣ ਪੰਜਾਬ ਦੇ ਚ ਕੋਵਿਡ ਦੀ ਦੂਜੀ ਲਹਿਰ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਣਕਾਰਾਂ ਨਾਲ ਬੈਠਕ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਕਰਨ ਦੇ ਲਈ ਅਪੀਲ ਕੀਤੀ ਜਾ ਰਹੀ ਹੈ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ
ਕੋਵਿਡ ਮਹਾਂਮਾਰੀ ਦੇ ਦੂਜੇ ਦੌਰ ਤੋਂ ਲੋਕਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਹਰ ਇਕ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਮੁੜ ਤੋਂ ਪੰਜਾਬ ਚ ਲੌਕਡਾਉਨ ਦੀ ਸਥਿਤੀ ਨਾ ਬਣ ਜਾਵੇ। ਇਸ ਲਈ ਲੋਕਾਂ ਨੂੰ ਇਸ ਸਬੰਧੀ ਆਪਣਾ ਬਚਾਅ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਲੋਕਾਂ ਨੂੰ ਵਾਰ-ਵਾਰ ਹੱਥ ਧੋਣ ਅਤੇ ਸੈਨੇਟਾਈਜ਼ਰ ਇਸਤੇਮਾਲ ਕਰਨ ਅਤੇ ਮਾਸਕ ਪਾਉਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ।
ਇਹ ਵੀ ਪੜੋ: ਮਹਿੰਗਾਈ ਕਾਰਨ ਘਰ ਬਣਾਉਣਾ ਹੋਇਆ ਮੁਸ਼ਕਿਲ
ਇਸ ਮਾਮਲੇ ’ਤੇ ਸਿਵਲ ਸਰਜਨ ਹਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਜਿਲ੍ਹੇ ’ਚ ਕੋਰੋਨਾ ਦੇ ਕੇਸ ਬਹੁਤ ਹੀ ਘੱਟ ਹਨ ਜਿਹੜੇ ਕੋਰੋਨਾ ਮਰੀਜ ਹਨ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਨਾਲ ਨਾਲ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।