"ਪਗੜੀ ਸੰਭਾਲ ਜੱਟਾ", ਬੀਕੇਯੂ ਡਕੌਂਦਾ ਨੇ ਕੇਂਦਰ ਸਰਕਾਰ ਦੇ ਵਿਰੋਧ 'ਚ ਕੱਢੀ ਸਾਈਕਲ ਰੈਲੀ
ਪਗੜੀ ਸੰਭਾਲ ਜੱਟਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ "ਪਗੜੀ ਸੰਭਾਲ ਜੱਟਾ" ਸ਼ਹੀਦ ਅਜੀਤ ਸਿੰਘ ਦੇ ਜਨਮ ਦਿਹਾੜੇ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਪਟਿਆਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ "ਪਗੜੀ ਸੰਭਾਲ ਜੱਟਾ" ਸ਼ਹੀਦ ਅਜੀਤ ਸਿੰਘ ਦੇ ਜਨਮ ਦਿਹਾੜੇ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਮਹਿੰਗਾਈ ਨੂੰ ਲੈ ਕੇ ਬਲਾਕ ਪ੍ਰਧਾਨ ਜਗਪਾਲ ਸਿੰਘ ਦੀ ਅਗਵਾਈ ਵਿੱਚ ਸਾਈਕਲ ਰੈਲੀ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਕੱਢਿਆ ਗਿਆ।

"ਪਗੜੀ ਸੰਭਾਲ ਜੱਟਾ", ਬੀਕੇਯੂ ਡਕੌਂਦਾ ਨੇ ਕੇਂਦਰ ਸਰਕਾਰ ਦੇ ਵਿਰੋਧ 'ਚ ਕੱਢੀ ਸਇਕਲ ਰੈਲੀ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਜਗਪਾਲ ਸਿੰਘ, ਐਡਵੋਕੇਟ ਬਲਜਿੰਦਰ ਸਿੰਘ ਅਤੇ ਕਿਸਾਨ ਆਗੂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੋਧ 'ਚ ਗੁੱਸਾ ਜਾਹਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਲੇ ਖੇਤੀ ਕਾਨੂੰਨਾਂ ਅਤੇ ਪੈਟਰੋਲ ਅਤੇ ਡੀਜ਼ਲ ਦੀ ਵਧਦੀ ਮਹਿੰਗਾਈ ਦੇ ਭਾਅ ਵਿੱਚ ਕਟੌਤੀ ਨਹੀਂ ਕਰਦੀ, ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਤੜਕੇ ਕੀਤਾ ਸਰਚ ਆਪਰੇਸ਼ਨ

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਹ ਕਾਲੇ ਕਾਨੂੰਨ ਕੇਂਦਰ ਸਰਕਾਰ ਨੂੰ ਵਾਪਸ ਹੀ ਲੈਣੇ ਪੈਣਗੇ ਅਤੇ ਕਿਸਾਨਾ ਵੱਲੋਂ ਹੋਰ ਵੱਡਾ ਸੰਘਰਸ਼ ਛੇਤੀ ਹੀ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵਾਂਗੇ।

    About us Privacy Policy
    Terms & Conditions Contact us

    • ETV
    • ETV
    • ETV
    • ETV

    Copyright © 2021 Ushodaya Enterprises Pvt. Ltd., All Rights Reserved.
    ETV

    INSTALL APP

    ETV

    CHANGE STATE

    ETV

    SEARCH

    ETV

    MORE

      • About us
      • Privacy Policy
      • Terms & Conditions
      • Contact us
      • Feedback

      Copyright © 2021 Ushodaya Enterprises Pvt. Ltd., All Rights Reserved.