ਪਤਨੀ ਦੇ ਨਾਜਾਇਜ਼ ਸਬੰਧਾਂ ਕਾਰਨ ਪਤੀ ਨੇ ਬੱਚਿਆਂ ਨਾਲ ਖਾਧਾ ਜ਼ਹਿਰ, ਬੱਚੀ ਤੇ ਪਿਤਾ ਦੀ ਮੌਤ
Breaking

ਸ੍ਰੀ ਮੁਕਤਸਰ ਸਾਹਿਬ ਦੀ ਜੋਧੂ ਕਾਲੋਨੀ ਵਾਸੀ ਇੱਕ ਵਿਅਕਤੀ ਜੋਂ ਕਿ ਇੱਕ ਐਂਬੂਲੈਂਸ ਡਰਾਇਵਰ ਵਜੋਂ ਕੰਮ ਕਰਦਾ ਸੀ ਨੇ ਬੀਤੀ 17-18 ਫਰਵਰੀ ਦੀ ਦਰਮਿਆਨੀ ਰਾਤ ਬੱਚਿਆਂ ਸਮੇਤ ਜਹਿਰੀਲੀ ਵਸਤੂ ਨਿਗਲ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਧੂ ਕਾਲੋਨੀ ਵਾਸੀ ਨਵੀਨ ਕੁਮਾਰ ਉਰਫ਼ ਭੋਲਾ (40), ਉਸਦੀ ਬੇਟੀ ਤਾਨੀਆ (7) ਅਤੇ ਬੇਟਾ ਕਬੀਰ (5) ਨੂੰ ਅੱਜ ਗੰਭੀਰ ਹਾਲਤ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ। ਡਾਕਟਰ ਅਨੁਸਾਰ ਇਹਨਾਂ ਤਿੰਨਾਂ ਨੇ ਹੀ ਕੋਈ ਜਹਿਰੀਲੀ ਵਸਤੂ ਨਿਗਲੀ ਹੋਈ ਸੀ।

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੀ ਜੋਧੂ ਕਾਲੋਨੀ ਵਾਸੀ ਇੱਕ ਵਿਅਕਤੀ ਜੋਂ ਕਿ ਇੱਕ ਐਂਬੂਲੈਂਸ ਡਰਾਇਵਰ ਵਜੋਂ ਕੰਮ ਕਰਦਾ ਸੀ ਨੇ ਬੀਤੀ 17-18 ਫਰਵਰੀ ਦੀ ਦਰਮਿਆਨੀ ਰਾਤ ਬੱਚਿਆਂ ਸਮੇਤ ਜਹਿਰੀਲੀ ਵਸਤੂ ਨਿਗਲ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਧੂ ਕਾਲੋਨੀ ਵਾਸੀ ਨਵੀਨ ਕੁਮਾਰ ਉਰਫ਼ ਭੋਲਾ (40), ਉਸਦੀ ਬੇਟੀ ਤਾਨੀਆ (7) ਅਤੇ ਬੇਟਾ ਕਬੀਰ (5) ਨੂੰ ਅੱਜ ਗੰਭੀਰ ਹਾਲਤ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ। ਡਾਕਟਰ ਅਨੁਸਾਰ ਇਨ੍ਹਾਂ ਤਿੰਨਾਂ ਨੇ ਹੀ ਕੋਈ ਜਹਿਰੀਲੀ ਵਸਤੂ ਨਿਗਲੀ ਹੋਈ ਸੀ।

ਗੰਭੀਰ ਹਾਲਤ ਨੂੰ ਦੇਖਦਿਆ ਤਿੰਨਾਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੇਟੀ ਤਾਨੀਆ (7) ਦੀ ਮੌਤ ਹੋ ਗਈ, ਜਦਕਿ ਗੰਭੀਰ ਹਾਲਤ ਵਿਚ ਇਲਾਜ ਅਧੀਨ ਨਵੀਨ ਭੋਲਾ ਦੀ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਅਜ ਮੌਤ ਹੋ ਗਈ, ਜਦਕਿ ਬੇਟਾ ਕਬੀਰ ਇਲਾਜ ਅਧੀਨ ਹੈ। ਉਧਰ ਪੁਲਿਸ ਨੇ ਭੋਲਾ ਦੇ ਭਰਾ ਮੁਨੀਸ਼ ਦੇ ਬਿਆਨਾਂ ਤੇ ਅਮਨ ਕੁਮਾਰ, ਉਸਦੀ ਮਾਤਾ ਸੀਤਾ ਰਾਣੀ ਅਤੇ ਭੋਲਾ ਦੀ ਪਤਨੀ ਪ੍ਰਿਯੰਕਾ ਤੇ ਆਈਪੀਸੀ ਦੀ ਧਾਰਾ 306, 511, 506 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਹਿਰੀਲੀ ਚੀਜ ਨਿਗਲਣ ਤੋਂ ਪਹਿਲਾਂ ਇਸ ਵਿਅਕਤੀ ਨੇ ਆਪਣੇ ਮੋਬਾਇਲ ਤੇ ਇੱਕ ਵੀਡੀਓ ਬਣਾਈ ਜਿਸ ਵਿਚ ਉਸਨੇ ਇੱਕ ਅਮਨ ਅਤੇ ਉਸਦੀ ਮਾਤਾ ਸੀਤਾ ਰਾਣੀ ਤੇ ਦੋਸ਼ ਲਾਏ ਹਨ ਕਿ ਉਨ੍ਹਾਂ ਨੇ ਉਸਦੀ ਪਤਨੀ ਦੀ ਪਹਿਲਾਂ ਇਤਰਾਜਯੋਗ ਵੀਡੀਓ ਬਣਾਈ ਅਤੇ ਫਿਰ ਵੀਡੀਓ ਨੂੰ ਇੰਟਰਨੈਟ ਤੇ ਪਾਉਣ ਦੀ ਧਮਕੀ ਦੇ ਉਸ ਨੂੰ ਬਲੈਕਮੇਲ ਕਰਦੇ ਸਨ ।

    About us Privacy Policy
    Terms & Conditions Contact us

    • ETV
    • ETV
    • ETV
    • ETV

    Copyright © 2021 Ushodaya Enterprises Pvt. Ltd., All Rights Reserved.
    ETV

    INSTALL APP

    ETV

    CHANGE STATE

    ETV

    SEARCH

    ETV

    MORE

      • About us
      • Privacy Policy
      • Terms & Conditions
      • Contact us
      • Feedback

      Copyright © 2021 Ushodaya Enterprises Pvt. Ltd., All Rights Reserved.